ਖ਼ਬਰਨਾਮਾ: ਹੈਲਨ ਹੇਨਜ਼ ਮਾਮਲੇ ਤੋਂ ਲੈ ਕੇ AI ਅਤੇ ਭਾਈਚਾਰਕ ਸੁਰੱਖਿਆ ਤੱਕ, ਆਸਟ੍ਰੇਲੀਆ ਅਤੇ ਭਾਰਤ ਦੀਆਂ ਅਹਿਮ ਖ਼ਬਰਾਂ

OCT 21, 20265 MIN

Description

ਵਿਕਟੋਰੀਆ ਦੀ ਆਜ਼ਾਦ ਸੰਸਦ ਮੈਂਬਰ ਹੈਲਨ ਹੇਨਜ਼ 'ਤੇ ਕਥਿਤ ਹਮਲੇ ਦੇ ਮਾਮਲੇ ਵਿੱਚ 43 ਸਾਲਾ ਬ੍ਰੈਂਡਨ ਨੁਜੈਂਟ ਖ਼ਿਲਾਫ਼ ਕਈ ਗੰਭੀਰ ਦੋਸ਼ ਲਗਾਏ ਗਏ ਹਨ, ਜਦਕਿ ਪੁਲਿਸ ਕਤਲ ਦੀ ਕੋਸ਼ਿਸ਼ ਸਮੇਤ ਹੋਰ ਦੋਸ਼ਾਂ ਦੀ ਸੰਭਾਵਨਾ ਵੀ ਖੰਗਾਲ ਰਹੀ ਹੈ। ਇਸ ਦਰਮਿਆਨ, ਸੰਸਦ ਮੈਂਬਰਾਂ ਦੀ ਸੁਰੱਖਿਆ, AI ਦੇ ਦੁਰਵਰਤੋਂ, ਦੂਰ-ਦਰਾਜ਼ ਭਾਈਚਾਰਿਆਂ ਵਿੱਚ ਘਰੇਲੂ ਹਿੰਸਾ ਨਾਲ ਨਜਿੱਠਣ ਲਈ ਸੇਵਾਵਾਂ ਦੀ ਘਾਟ ਅਤੇ ਆਸਟ੍ਰੇਲੀਆ-ਪਾਪੂਆ ਨਿਊ ਗਿਨੀ ਰੱਖਿਆ ਸਹਿਯੋਗ ਵੀ ਚਰਚਾ ਵਿੱਚ ਹਨ। ਭਾਰਤ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਹਵਾਈ ਅੱਡੇ 'ਤੇ ਕਥਿਤ ਤੌਰ 'ਤੇ ਰੋਕੇ ਜਾਣ ਦੇ ਦਾਅਵਿਆਂ ਨੇ ਸਿਆਸੀ ਤਕਰਾਰ ਨੂੰ ਜਨਮ ਦਿੱਤਾ ਹੈ। ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ। #sbsaudiopodcast